Home / ਤਾਜ਼ਾ ਖਬਰਾਂ / ਇਸ ਅਸਥਾਨ ਤੋਂ ਪੁੱਤ ਦੀ ਦਾਤ ਮਿਲਦੀ ਹੈ

ਇਸ ਅਸਥਾਨ ਤੋਂ ਪੁੱਤ ਦੀ ਦਾਤ ਮਿਲਦੀ ਹੈ

ਇਸ ਅਸਥਾਨ ਤੋਂ ਪੁੱਤ ਦੀ ਦਾਤ ਮਿਲਦੀ ਹੈ—ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤਾ ਸੰਧੂ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ ਬਾਲਕ ਦਾ ਨਾਮ ਦੀਪਾ ਰੱਖਿਆ ਗਿਆ।ਜਦ ਆਪ 18 ਸਾਲ ਦੇ ਹੋਏ, ਉਧਰ ਹੋਲੇ-ਮਹੱਲੇ ਦਾ ਸਮਾਂ ਨਜ਼ਦੀਕ ਆ ਚੁੱਕਾ ਸੀ।

ਮਾਤਾ ਪਿਤਾ ਗੁਰੂ ਘਰ ਦੇ ਅਨਿੰਨ ਸੇਵਕ ਸਨ। ਮਾਝੇ ਦੀਆਂ ਸੰਗਤਾਂ ਨੇ ਐਂਤਕੀ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਉਣ ਦਾ ਫੈਸਲਾ ਕੀਤਾ। ਦੀਪਾ ਵੀ ਆਪਣੇ ਮਾਤਾ ਪਿਤਾ ਨਾਲ ਗੁਰੂ ਦਰਸ਼ਨਾਂ ਨੂੰ ਤਿਆਰ ਹੋ ਗਏ। ਕਈ ਦਿਨ ਪੈਦਲ ਯਾਤਰਾ ਕਰਕੇ ਜਥਾ ਸ੍ਰੀ ਆਨੰਦਪੁਰ ਸਾਹਿਬ ਪੁੱਜਾ। ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਦੀਦਾਰੇ ਕਰਕੇ ਸੰਗਤਾਂ ਨਿਹਾਲ ਹੋਈਆਂ ਤੇ ਗੁਰੂ ਜੀ ਦੀ ਪ੍ਰੇਰਨਾ ਸਦਕਾ ਸਭ ਨੇ ਕਲਗੀਧਰ ਪਾਤਸ਼ਾਹ ਜੀ ਕੋਲੋਂ ਪਵਿੱਤਰ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ਦੀਪ ਸਿੰਘ’ ਰੱਖਿਆ ਗਿਆ।

ਕੁੱਝ ਮਹੀਨੇ ਸੇਵਾ ਕਰਕੇ ਜਦੋਂ ਸੰਗਤਾਂ ਵਾਪਸ ਮੁੜਨ ਲੱਗੀਆਂ ਤੇ ਪਾਤਸ਼ਾਹ ਜੀ ਨੇ ਭਾਈ ਦੀਪ ਸਿੰਘ ਨੂੰ ਆਪਣੇ ਕੋਲ ਹੀ ਰੱਖ ਲਿਆ। ਅਨੰਦਪੁਰ ਸਾਹਿਬ ਰਹਿ ਕੇ ਭਾਈ ਦੀਪ ਸਿੰਘ ਨੇ ਗੁਰਮੁੱਖੀ, ਫਾਰਸੀ ਤੇ ਅਰਬੀ ਲਿਪੀ ਵਿੱਚ ਨਿਪੁੰਨਤਾ ਹਾਸਲ ਕੀਤੀ ਤੇ ਇੱਥੇ ਹੀ ਆਪ ਨੇ ਸ਼ਸਤਰ ਵਿੱਦਿਆ, ਘੋੜ ਸਵਾਰੀ, ਤਲਵਾਰਬਾਜ਼ੀ, ਤੀਰਅੰਦਾਜ਼ੀ ਤੇ ਨੇਜ਼ਾਬਾਜ਼ੀ ਦੀ ਮੁਹਾਰਤ ਹਾਸਲ ਕੀਤੀ। ਜਦੋਂ ਕਲਗੀਧਰ ਪਾਤਸ਼ਾਹ ਸ਼ਿਕਾਰ ਖੇਡਣ ਜਾਂਦੇ ਤਾਂ ਭਾਈ ਦੀਪ ਸਿੰਘ ਜੀ ਵੀ ਨਾਲ ਹੀ ਜਾਂਦੇ ਸਨ ਆਪ ਜੀ ਨੇ ਇਥੇ ਰਹਿੰਦੀਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਅਨ ਕੀਤਾ।

ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ ਇਰਾਦੇ , ਭਜਨ ਬੰਦਗੀ ਕਰਨ ਵਾਲੇ ,ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ ਤੇ ਹਮੇਸ਼ਾਂ ਭਜਨ ਬੰਦਗੀ ਵਿਚ ਮਸਤ ਰਹਿੰਦੇ ਜਦੋਂ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਤਾਂ ਆਪਣੇ ਮਹਿਲ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀ ਸੇਵਾ ਸੰਭਾਲ ਅਤੇ ਦੇਖ-ਰੇਖ ਲਈ ਭਾਈ ਮਨੀ ਸਿੰਘ, ਭਾਈ ਧੰਨਾ ਸਿੰਘ ਅਤੇ ਭਾਈ ਜਵਾਹਰ ਸਿੰਘ ਜੀ ਨੂੰ ਮੁੱਖੀਆ ਬਣਾ ਕੇ ਦੋ ਦਾਸੀਆਂ ਬੀਬੀ ਭਾਗ ਕੌਰ ਤੇ ਬੀਬੀ ਹਰਦਾਸ ਕੌਰ ਦੇ ਕੇ ਦਿੱਲੀ ਭੇਜ ਦਿੱਤਾ। ਉਸ ਸਮੇਂ ਭਾਈ ਦੀਪ ਸਿੰਘ ਕੁਝ ਸਮਾਂ ਭਾਈ ਜਵਾਹਰ ਸਿੰਘ ਦੇ ਘਰ ਰਹਿ ਕੇ ਮਾਤਾ ਜੀ ਦੀ ਖੁਸ਼ੀ ਅਤੇ ਆਗਿਆ ਲੈ ਕੇ ਆਪਣੇ ਪਿੰਡ ਪਹੂਵਿੰਡ ਆ ਕੇ ਸਿੱਖੀ ਦਾ ਪ੍ਰਚਾਰ ਕਰਨ ਵਿੱਚ ਜੁੱਟ ਗਏ।

About admin

Leave a Reply

Your email address will not be published. Required fields are marked *